ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ ‘ਓਏ ਮੱਖਣਾ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ।

0
177

ਪੰਜਾਬੀ ਫਿਲਮ ‘ਓਏ ਮੱਖਣਾ’ ਦਾ ਦਰਸ਼ਕਾਂ ਨੂੰ ਬੇਹੱਦ ਇੰਤਜ਼ਾਰ ਹੈ, ਅੱਜ ਫਿਲਮ ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦੀ ਕਹਾਣੀ ਜ਼ਰਾ ਵੱਖਰੀ ਹੈ। ਫਿਲਮ ਵਿੱਚ ਦਰਸ਼ਕਾਂ ਨੂੰ ਇੱਕ ਵਿਲੱਖਣ ਅਤੇ ਮਨੋਰੰਜਕ ਪ੍ਰੇਮ ਕਹਾਣੀ ਦੇਖਣ ਨੂੰ ਮਿਲੇਗੀ। ਆਪਣੇ ਸੱਚੇ ਪਿਆਰ ਨੂੰ ਪਾਉਣ ਲਈ ਹਰ ਕੋਈ ਜੀਅ ਜਾਨ ਜਗਾ ਦਿੰਦਾ ਹੈ, ਫਿਰ ਚਾਹੇ ਉਸਦੇ ਲਈ ਗ਼ਲਤ, ਬੇਤੁਕਾ, ਅਜੀਬ ਕੋਈ ਵੀ ਤਰੀਕਾ ਕਿਉਂ ਨਾ ਅਪਣਾਉਣਾ ਪਵੇ, ਉਹ ਪਿੱਛੇ ਨਹੀਂ ਹਟਦੇ। ਇਸੇ ਤਰ੍ਹਾਂ ਫਿਲਮ ‘ਓਏ ਮੱਖਣਾ’ ਦੇ ਵਿੱਚ ਮੱਖਣ (ਐਮੀ ਵਿਰਕ) ਨੂੰ ਤਾਨਿਆ ਦੀ ਸਿਰਫ਼ ਅੱਖਾਂ ਦੇਖ ਦੇ ਹੀ ਉਸਦੇ ਨਾਲ ਪਿਆਰ ਹੋ ਜਾਂਦਾ ਹੈ। ਮੱਖਣ, ਤਾਨਿਆ ਨਾਲ ਆਪਣੀ ਜੋੜੀ ਫਿੱਟ ਕਰਨ ਲਈ ਵਾਰ ਵਾਰ ਅਜੀਬੋ ਗਰੀਬ ਤਰੀਕੇ ਅਪਣਾਉਂਦਾ ਹੈ। ਇਹ ਅਜੀਬ ਤਰੀਕਿਆਂ ਨਾਲ ਹੀ ਫਿਲਮ ਦੇ ਵਿੱਚ ਮਜ਼ੇਦਾਰ ਕਮੇਡੀ ਪੈਦਾ ਹੁੰਦੀ ਹੈ, ਜੋ ਦਰਸ਼ਕਾਂ ਦੇ ਢਿੱਡੀਂ ਪੀੜ੍ਹਾਂ ਪਾਉਣ ਲਈ ਕਾਫ਼ੀ ਹੈ। ਫਿਲਮ ਵਿੱਚ ਐਮੀ ਵਿਰਕ ਤੇ ਗੁੱਗੂ ਗਿੱਲ ਦਾ ਬੇਹੱਦ ਖਾਸ ਰਿਸ਼ਤਾ ਦਿਖਾਇਆ ਗਿਆ ਹੈ। ਹੁਣ ਦੇਖਣਾ ਹੋਵੇਗਾ, ਐਮੀ ਤੇ ਤਾਨਿਆ ਦੀ ਪ੍ਰੇਮ ਕਹਾਣੀ ਕਿਵੇਂ ਪੂਰੀ ਹੋਵੇਗੀ? ਕਿਵੇਂ ਆਪਣੇ ਸੁਪਨਿਆ ਦੀ ਰਾਣੀ ਨੂੰ ਐਮੀ ਪਾ ਸਕੇਗਾ? ਉਸਨੂੰ ਕਿਹੜੀਆਂ ਨਵੀਆਂ ਵਿਉਂਤ ਘੜਨੀਆਂ ਪੈਣਗੀਆਂ? ਨਾਲ ਹੀ ਚਾਚੇ-ਭਤੀਜੇ ਦੀ ਜੋੜੀ ਕੀ ਕਮਾਲ ਦਿਖਾਉਂਦੀ ਹੈ।

ਓਏ ਮੱਖਣਾ ਦੇ ਟ੍ਰੇਲਰ ਨੇ ਤਾਂ ਇੰਡਸਟਰੀ ਵਿੱਚ ਧਮਾਲ ਮਚਾ ਦਿੱਤੀ ਹੈ। ਹੁਣ ਦਰਸ਼ਕ ਫਿਲਮ ਦੀ ਕਹਾਣੀ ਨੂੰ ਲੈਕੇ ਅੰਦਾਜ਼ੇ ਲਗਾ ਰਹੇ ਨੇ ਤੇ ਬੇਸਬਰੀ ਨਾਲ 4 ਨਵੰਬਰ ਦਾ ਇੰਤਜ਼ਾਰ ਕਰ ਰਹੇ ਹਨ। ਫਿਲਮ ਯਕੀਨੀ ਤੌਰ ‘ਤੇ ਬਹੁਤ ਸਾਰੇ ਡਰਾਮੇ, ਉਲਝਣ ਅਤੇ ਕਾਮੇਡੀ ਨਾਲ ਭਰਭੂਰ ਹੋਣ ਵਾਲੀ ਹੈ।

“ਓਏ ਮਖਨਾ ਮੇਰੇ ਦਿਲ ਦੇ ਬੇਹੱਦ ਕਰੀਬ ਹੈ ਅਤੇ ਮੇਰਾ ਮੰਨਣਾ ਹੈ ਕਿ ਦਰਸ਼ਕ ਇਸਨੂੰ ਪਸੰਦ ਕਰਨਗੇ ਕਿਉਂਕਿ ਦਰਸ਼ਕਾਂ ਦਾ ਸਭ ਤੋਂ ਵਧੀਆ ਮਨੋਰੰਜਨ ਕਰਨ ਲਈ ਸਾਰੇ ਕਲਾਕਾਰਾਂ ਵੱਲੋਂ ਆਪਣਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਹੈ।”- ਐਮੀ ਵਿਰਕ

‘ਮੈਨੂੰ ਲੱਗਦਾ ਹੈ ਕਿ ਇਹ ਵੱਖਰੀ ਸ਼ੈਲੀ ਦੀ ਫਿਲਮ ਹੈ ਜੋ ਮੈਂ ਇਸ ਸਮੇਂ ਕਰ ਰਹੀ ਹਾਂ- ਮਜ਼ੇਦਾਰ, ਕਾਮੇਡੀ ਅਤੇ ਡਰਾਮਾ। ਮੈਂ ਇਸ ਤੋਂ ਪਹਿਲਾਂ ਕਦੇ ਵੀ ਇਸ ਤਰ੍ਹਾਂ ਦੀ ਫ਼ਿਲਮ ਨਹੀਂ ਕੀਤੀ ਹੈ ਅਤੇ ਇਹ ਪ੍ਰਦਰਸ਼ਨ ‘ਤੇ ਆਧਾਰਿਤ ਕਿਰਦਾਰ ਹੈ। ਆਉਣ ਵਾਲੇ ਸਮੇਂ ਵਿਚ ਵੀ ਅਜਿਹੀਆਂ ਕਮਰਸ਼ੀਅਲ ਫ਼ਿਲਮਾਂ ਦਾ ਮੈਂ ਹਿੱਸਾ ਬਣਨਾ ਪਸੰਦ ਕਰਾਂਗੀ, ਸ਼ੂਟ ਵੇਲੇ ਸੈੱਟ ‘ਤੇ ਮਸਤੀ ਕਰਨਾ ਹੋਰ ਵੀ ਮਜ਼ੇਦਾਰ ਸੀ।’-ਤਾਨੀਆ।

ਫਿਲਮ ਓਏ ਮੱਖਣਾ ‘ਚ ਐਮੀ ਵਿਰਕ ਆਪਣਾ ਓਹੀ ਅੰਦਾਜ਼ ਦਿਖਾਉਣ ਜਾ ਰਹੇ ਹਨ, ਜਿਸ ਵਿਚ ਐਮੀ ਨੂੰ ਦੇਖਣਾ ਦਰਸ਼ਕ ਬੇਹੱਦ ਪਸੰਦ ਕਰਦੇ ਹਨ। ਤਾਨਿਆ ਦੀ ਦਿੱਖ ਵੀ ਕਮਾਲ ਕਰ ਰਹੀ ਹੈ ਤੇ ਚਾਚੇ-ਭਤੀਜੇ ਦੀ ਜੋੜੀ ਤਾਂ ਫਿਲਮ ਤੋਂ ਪਹਿਲਾਂ ਹੀ ਹਿਟ ਹੋ ਗਈ ਹੈ।

ਫਿਲਮ ਬਾਕਮਾਲ ਲੇਖਣੀ ਦੇ ਮਾਲਕ ਰਾਕੇਸ਼ ਧਵਨ ਦੁਆਰਾ ਲਿਖੀ ਗਈ ਹੈ, ਜੋ ਲਗਾਤਾਰ ਆਪਣੀ ਲੇਖਣੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਨਿਰਦੇਸ਼ਨ, ਸਿਮਰਜੀਤ ਸਿੰਘ ਦੁਆਰਾ ਕੀਤਾ ਗਿਆ ਹੈ, ਜਿਹਨਾਂ ਨੇ ਅੰਗਰੇਜ਼ ਅਤੇ ਮੁਕਲਾਵਾ ਵਰਗੀਆਂ ਬਲਾਕਬਸਟਰ ਫਿਲਮਾਂ ਦਿੱਤੀਆਂ ਹਨ ਅਤੇ ਫਿਲਮ ਦਾ ਨਿਰਮਾਣ ਯੋਡਲੀ ਫਿਲਮਾਂ ਦੁਆਰਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here