ਜੈਸਮੀਨ ਸੈਂਡਲਾਸ ਦੀ ਆਵਾਜ਼ ‘ਚ ਫ਼ਿਲਮ ‘ਮੌੜ’ ਦਾ ਨਵਾਂ ਗੀਤ ‘ਗੌਣ’ਹੋਇਆ ਰਿਲੀਜ਼, ਸੋਸ਼ਲ ਮੀਡੀਆ ਤੇ ਮਚਾ ਰਿਹਾ ਤਹਿਲਕਾ

0
137

ਐਮੀ ਵਿਰਕ ਅਤੇ ਦੇਵ ਖਰੌੜ ਸਟਾਰਰ ਫ਼ਿਲਮ ‘ਮੌੜ’ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ । ਉੱਥੇ ਹੀ ਪ੍ਰਸ਼ੰਸਕ ਵੀ ਇਸ ਫ਼ਿਲਮ ਨੂੰ ਲੈ ਕੇ ਉਤਸ਼ਾਹਿਤ ਹਨ । ਇਸ ਵਿਚਕਾਰ ਹੁਣ ਜੈਸਮੀਨ ਸੈਂਡਲਾਸ ਦੀ ਆਵਾਜ਼ ‘ਚ ਫ਼ਿਲਮ ‘ਮੌੜ’ ਦਾ ਨਵਾਂ ਗੀਤ ‘ਗੌਣ’ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਜੈਸਮੀਨ ਸੈਂਡਲਾਸ ਬਹੁਤ ਹੀ ਸਿੰਪਲ ਅਤੇ ਸੋਬਰ ਲੁੱਕ ‘ਚ ਦਿਖਾਈ ਦੇ ਰਹੀ ਹੈ ਅਤੇ ਜੈਸਮੀਨ ਸੈਂਡਲਾਸ ਦੇ ਇਸ ਲੁੱਕ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਵੀ ਕਰ ਰਹੇ ਹਨ । ‘ਗੌਣ’ਗੀਤ ‘ਚ ਜੈਸਮੀਨ ਸੈਂਡਲਾਸ ਜਿਉਣੇ ਮੌੜ ਦੀ ਬਹਾਦਰੀ ਦੀ ਤਾਰੀਫ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਸ ਦੇ ਨਾਲ ਨਾਲ ਗੀਤ ਵਿੱਚ ਐਮੀ ਵਿਰਕ ਦੇ ਕੁਝ ਡਾਇਲੋਂਗਸ ਵੀ ਸੁਣਨ ਨੂੰ ਮਿਲ ਰਹੇ ਨੇ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਗੀਤ ਦੇ ਕਰੈਡਿਟ ਦੀ ਗੱਲ ਕਰੀਏ ਤਾਂ ਇਸ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਜਸ਼ਨ ਇੰਦਰ ਨੇ । ਦਸ ਦਈਏ ਕਿ ਫ਼ਿਲਮ ‘ਚ ਜੈਸਮੀਨ ਸੈਂਡਲਾਸ, ਸਿਮਰਨ ਕੌਰ ਢਡਲੀ ਸਣੇ ਕਈ ਗਾਇਕਾਂ ਦੀ ਆਵਾਜ਼ ‘ਚ ਗੀਤ ਸੁਣਨ ਨੂੰ ਮਿਲਣਗੇ । ਦਰਸ਼ਕ ਵੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ ।

ਐਮੀ ਵਿਰਕ ਅਤੇ ਦੇਵ ਖਰੌੜ ਸਟਾਰਰ ਇਹ ਫ਼ਿਲਮ 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ਦੇ ਸਿਤਾਰੇ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ ਅਤੇ ਆਪੋ ਆਪਣੇ ਤਰੀਕੇ ਦੇ ਨਾਲ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ । ਇਸ ਫ਼ਿਲਮ ‘ਚ ਐਮੀ ਵਿਰਕ ਅਤੇ ਦੇਵ ਖਰੌੜ ਆਪਣੀ ਦਮਦਾਰ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਣਗੇ । ਕਾਬਿਲੇਗ਼ੌਰ ਹੈ ਕਿ ਮੌੜ ਇਸ ਸਾਲ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ‘ਚੋਂ ਇੱਕ ਹੈ। ਇਸ ਦੀ ਇੱਕ ਵਜ੍ਹਾ ਇਹ ਵੀ ਹੈ ਕਿ ਇਸ ਫਿਲਮ ‘ਚ ਪਹਿਲੀ ਵਾਰ ਦੇਵ ਖਰੌੜ ਅਤੇ ਐਮੀ ਵਿਰਕ ਦੀ ਜੋੜੀ ਇਕੱਠੇ ਐਕਟਿੰਗ ਕਰਦੇ ਨਜ਼ਰ ਆਵੇਗੀ। ਫੈਨਜ਼ ਇਨ੍ਹਾਂ ਸਿਤਾਰਿਆਂ ਨੂੰ ਸਿਲਵਰ ਸਕ੍ਰੀਨ ‘ਤੇ ਇਕੱਠੇ ਦੇਖਣ ਲਈ ਬੇਤਾਬ ਨਜ਼ਰ ਆ ਰਹੇ ਹਨ। ਫਿਲਮ ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ ਇਸ ਫਿਲਮ ਵਿੱਚ ਐਮੀ ਵਿਰਕ ਅਤੇ ਦੇਵ ਖਰੌੜ ਤੋਂ ਇਲਾਵਾ ਕੁਲਜਿੰਦਰ ਸਿੱਧੂ, ਵਿਕਰਮਜੀਤ ਵਿਰਕ, ਜਰਨੈਲ਼ ਸਿੰਘ, ਬਲਜਿੰਦਰ ਕੌਰ, ਅਮੀਕ ਵਿਰਕ, ਪਰਮਵੀਰ ਸਿੰਘ ਅਤੇ ਫ਼ਿਲਮ ਦੀ ਹੀਰੋਇਨ ਨਾਇਕਰਾ ਅਤੇ ਰਿਚਾ ਭੱਟ ਆਪਣੀ ਅਦਾਕਾਰੀ ਨਿਭਾਉਂਦੇ ਹੋਏ ਨਜ਼ਰ ਆਉਣਗੇ

ਇੱਥੇ ਇਹ ਵੀ ਦੱਸ ਦਈਏ ਕਿ ਇਹ ਫਿਲਮ ਜਤਿੰਦਰ ਮੌਹਰ ਵੱਲੋਂ ਡਾਇਰੈਕਟ ਕੀਤੀ ਜਾ ਰਹੀ ਹੈ। ਫਿਲਮ ਨੂੰ ਨਾਦ ਸਟੂਡੀਓਜ਼ ਤੇ ਅਮਰਿੰਦਰ ਗਿੱਲ ਦੀ ਪ੍ਰੋਡਕਸ਼ਨ ਕੰਪਨੀ ਰਿਦਮ ਬੁਆਏਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ। ਇਹ ਫ਼ਿਲਮ ਪੰਜਾਬ ਦੇ ਲੋਕ ਨਾਇਕ ਜਿਉਣਾ ਮੌੜ ‘ਤੇ ਬਣਾਈ ਗਈ ਹੈ । ਜਿਸ ਨੇ ਜ਼ੁਲਮ ਦੇ ਖਿਲਾਫ ਆਵਾਜ਼ ਚੁੱਕੀ ਸੀ ।

LEAVE A REPLY

Please enter your comment!
Please enter your name here